ਮੋਹਾਲੀ, 27 ਫਰਵਰੀ :ਮੋਹਾਲੀ ਵਿੱਚ ਬੀਤੇ ਦੇਰ ਰਾਤ ਕੁਝ ਨੌਜਵਾਨਾਂ ਢਾਬੇ ਉਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਸਥਾਨਕ ਸੈਕਟਰ 79 ਵਿੱਚ ਕਟਾਣੀ ਪ੍ਰੀਮੀਅਮ ਢਾਬੇ ਉਤੇ ਗੋਲੀਬਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਗੈਂਗ ਗਰੁੱਪ ਦੇ ਬੰਦਿਆਂ ਵੱਲੋਂ ਪੰਜਾਬੀ ਗਾਇਕ ਬੰਟੀ ਬੈਂਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਜਿਸ ਸਮੇਂ ਗੋਲੀਬਾਰੀ ਕੀਤੀ ਗਈ ਉਸ ਸਮੇਂ ਬੰਟੀ ਬੈਂਸ ਢਾਬੇ ਅੰਦਰ ਸੀ। ਇਸ ਮੌਕੇ ਪੰਜ ਦੇ ਕਰੀਬ ਫਾਈਰਿੰਗ ਕੀਤੀ ਗਈ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Read More