ਸ਼ਿਮਲਾ, 28 ਫਰਵਰੀ ;
ਮੰਤਰੀਆਂ ਅਤੇ ਵਿਧਾਇਕਾਂ ਦੀ ਨਾਰਾਜ਼ਗੀ ਦਰਮਿਆਨ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੀ ਕਾਂਗਰਸ ਹਾਈਕਮਾਂਡ ਨੂੰ ਪੇਸ਼ਕਸ਼ ਕੀਤੀ ਗਈ ਹੈ। ਇਸ ਸਬੰਧੀ ਹੁਣ ਇਹ ਦੇਖਣਾ ਹੋਵੇਗਾ ਕਿ ਕਾਂਗਰਸ ਹਾਈਕਮਾਂਡ ਅੱਗੇ ਕੀ ਫੈਸਲਾ ਲੈਂਦੀ ਹੈ। ਪਾਰਟੀ ਨੇ ਵਿਧਾਇਕਾਂ ਨਾਲ ਗੱਲ ਕਰਨ ਲਈ ਅਬਜ਼ਰਵਰ ਭੇਜੇ ਹਨ। ਸੁਖਵਿੰਦਰ ਨੇ ਇਹ ਕਦਮ ਨਾਰਾਜ਼ ਮੰਤਰੀ ਵਿਕਰਮਾਦਿਤਿਆ ਦੇ ਅਸਤੀਫੇ ਤੋਂ ਕਰੀਬ ਇਕ ਘੰਟੇ ਬਾਅਦ ਚੁੱਕਿਆ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਵੀਰਭੱਦਰ ਦੇ ਬੇਟੇ ਵਿਕਰਮਾਦਿਤਿਆ ਨੇ ਸੀਐਮ ਸੁਖਵਿੰਦਰ ਸੁੱਖੂ ਦਾ ਨਾਂ ਲਏ ਬਿਨਾਂ ਉਨ੍ਹਾਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਹੈ।