ਮੋਹਾਲੀ, 4 ਮਾਰਚ :-
ਮੋਹਾਲੀ ਦੇ ਏਅਰ ਪੋਰਟ ਰੋਡ ‘ਤੇ MC ਦਫ਼ਤਰ ਵਾਲ਼ੀਆਂ ਲਾਈਟਾਂ ‘ਤੇ ਇੱਕ ਵਿਅਕਤੀ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ।ਮਿਲ਼ੀ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ।ਮੌਕੇ ‘ਤੇ ਪੁਲਿਸ ਪਹੁੰਚ ਗਈ ਹੈ ਤੇ ਜਾਂਚ ਕਰ ਰਹੀ ਹੈ।